15.2 C
Toronto
Friday, August 21, 2026
spot_img
Homeਪੰਜਾਬਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ 40 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ...

ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ 40 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਤ

ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ 40 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਤਪੰਜ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਆ
ਮੁਹਾਲੀ/ਬਿਊਰੋ ਨਿਊਜ਼
ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਅੱਜ ਅਧਿਆਪਕ ਦਿਵਸ ਮੌਕੇ 40 ਅਧਿਆਪਕਾਂ ਨੂੰ ਸਟੇਟ ਐਵਾਰਡ ਦੇ ਕੇ ਸਨਮਾਨਤ ਕੀਤਾ। ਇਹ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਇਆ। ਸਿੱਖਿਆ ਮੰਤਰੀ ਨੇ ਪੰਜ ਹੋਰ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ, ਪਿਛਲੇ ਸਾਲ 2016 ਵਿੱਚ ਕੌਮੀ ਐਵਾਰਡ ਜਿੱਤਣ ਵਾਲੇ ਪੰਜਾਬ ਦੇ 9 ਅਧਿਆਪਕਾਂ ਅਤੇ ਸਵੱਛ ਵਿਦਿਆਲਾ ਪੁਰਸਕਾਰ ਜਿੱਤਣ ਵਾਲੇ ਸੂਬੇ ਦੇ 39 ਸਕੂਲਾਂ ਦੇ ਮੁਖੀਆਂ ਨੂੰ ਵੀ ਸਨਮਾਨਤ ਕੀਤਾ। ਸਟੇਟ ਐਵਾਰਡ ਹਾਸਲ ਕਰਨ ਵਾਲੇ 40 ਅਧਿਆਪਕਾਂ ਨੂੰ 25-25 ਹਜ਼ਾਰ ਰੁਪਏ ਦੀ ਰਾਸ਼ੀ, ਦੌਸ਼ਾਲਾ ਤੇ ਮੈਡਲ ਨਾਲ ਸਨਮਾਨਤ ਕੀਤਾ ਗਿਆ। ਇਨ੍ਹਾਂ ਅਧਿਆਪਕਾਂ ਨੂੰ ਸੇਵਾ ਕਾਲ ਵਿੱਚ ਇਕ ਸਾਲ ਦਾ ਵਾਧਾ ਵੀ ਮਿਲੇਗਾ। ਬਾਕੀ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।

RELATED ARTICLES
POPULAR POSTS