ਚੰਡੀਗੜ੍ਹ : ਅੱਜ ਹਰਿਆਣਾ ਦੇ ਇਨੈਲੋ ਆਗੂਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵਲੋਂ ਹਰਿਆਣਾ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਨੈਲੋ ਦੇ ਪ੍ਰਦਰਸ਼ਨ ਤੋਂ ਕੁਝ ਸਮਾਂ ਬਾਅਦ ਹੀ ਪੰਜਾਬ ਕਾਂਗਰਸ ਦੇ ਵਿਧਾਇਕ, ਵਿਰੋਧੀ ਧਿਰ ਦੇ ਨੇਤਾ ਚਰਨਜੀਤ ਚੰਨੀ ਦੀ ਅਗਵਾਈ ਹੇਠ ਇਕੱਠੇ ਹੋਏ ਤੇ ਨਾਅਰੇ ਲਗਾਉਂਦੇ ਹੋਏ ਹਰਿਆਣਾ ਵਿਧਾਨ ਸਭਾ ਵੱਲ ਤੁਰੇ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਦੇ ਗੇਟ ਅੱਗੇ ਪਹੁੰਚ ਕੇ ਹਰਿਆਣਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕਾਂਗਰਸੀਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਤੇ ਬਾਦਲ ਸਰਕਾਰ ਨਾਲ ਮਿਲੀ ਹੋਣ ਦੇ ਦੋਸ਼ ਲਾਏ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਉਨ੍ਹਾਂ ਨੇ 192 ਕਰੋੜ ਦਾ ਚੈੱਕ ਜੋ ਐਸ.ਵਾਈ.ਐਲ. ਜ਼ਮੀਨ ਮੁਆਵਜ਼ੇ ਲਈ ਪੰਜਾਬ ਸਰਕਾਰ ਵਲੋਂ ਦਿੱਤਾ ਗਿਆ ਸੀ, ਵਾਪਸ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੂੰ ਇਹ ਚੈੱਕ ਪ੍ਰਵਾਨ ਨਹੀਂ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …