ਹਾਈਕੋਰਟ ਨੇ ਰਾਧੇ ਮਾਂ ਖਿਲਾਫ ਐਫ ਆਰ ਆਈ ਦਰਜ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਹੁਣ ਖੁਦ ਨੂੰ ਦੇਵੀ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਪੁਲਿਸ ਨੂੰ ਫਟਕਾਰ ਲਾਉਂਦੇ ਪੁੱਛਿਆ ਹੈ ਕਿ ਰਾਧੇ ਮਾਂ ਖਿਲਾਫ ਐੱਫ. ਆਈ. ਆਰ. ਦਰਜ ਕਿਉਂ ਨਹੀਂ ਕੀਤੀ ਗਈ। ਅਦਾਲਤ ਨੇ ਇਸ ਮਾਮਲੇ ਵਿਚ ਐੱਸ. ਪੀ. ਕਪੂਰਥਲਾ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਹੁਣ ਹਾਈਕੋਰਟ ਨੇ ਰਾਧੇ ਮਾਂ ਖਿਲਾਫ ਐਫ ਆਈ ਆਰ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਦੇ ਫਗਵਾੜਾ ਵਾਸੀ ਸੁਰਿੰਦਰ ਮਿੱਤਲ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਰਾਧੇ ਮਾਂ ਖਿਲਾਫ ਮਾਮਲਾ ਦਰਜ ਕਰਾਉਣ ਦੀ ਅਪੀਲ ਕੀਤੀ ਸੀ। ਸੁਰਿੰਦਰ ਮਿੱਤਲ ਨੇ ਕੁਝ ਮਹੀਨੇ ਪਹਿਲਾਂ ਰਾਧੇ ਮਾਂ ਖਿਲਾਫ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਧੇ ਮਾਂ ਉਸ ਨੂੰ ਰਾਤ ਨੂੰ ਫੋਨ ਕਰਕੇ ਪਰੇਸ਼ਾਨ ਕਰਦੀ ਹੈ ਅਤੇ ਡਰਾ-ਧਮਕਾ ਕੇ ਉਸ ਨੂੰ ਆਪਣੇ ਖਿਲਾਫ ਬੋਲਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।