ਪਹਿਲੇ ਪੜ੍ਹਾਅ ‘ਚ 27 ਹਜ਼ਾਰ ਨੌਕਰੀਆਂ ਦਿੱਤੀਆਂ
24 ਹਜ਼ਾਰ ਪ੍ਰਾਈਵੇਟ ਤੇ 3 ਹਜ਼ਾਰ ਸਰਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ‘ਘਰ-ਘਰ ਰੋਜ਼ਗਾਰ’ ਦੇ ਮੌਕੇ ਕਿਵੇਂ ਵਿਕਸਿਤ ਕੀਤੇ ਜਾ ਸਕਦੇ ਹਨ, ਇਸ ਸਬੰਧੀ ਅੱਜ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿਚ ਵੱਡੇ ਕਾਰੋਬਾਰੀ ਇਕ ਮੰਚ ‘ਤੇ ਇਕੱਤਰ ਹੋਏ। ਇਸ ਦੌਰਾਨ ਮੰਚ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਨਾਲ-ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਵਲੋਂ 27,000 ਨੌਕਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿਚ 24,000 ਪ੍ਰਾਈਵੇਟ ਅਤੇ 3000 ਸਰਕਾਰੀ ਨੌਕਰੀਆਂ ਹਨ। ਇਹ ਸਾਰੀਆਂ ਨੌਕਰੀਆਂ ਪਹਿਲੇ ਪੜਾਅ ਵਿਚ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 43 ਹਜ਼ਾਰ ਹੋਰ ਨੌਕਰੀਆਂ ਵਿਚਾਰ ਅਧੀਨ ਹਨ ਤੇ ਉਨ੍ਹਾਂ ਬਾਰੇ ਕੰਮ ਜਾਰੀ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚੋਂ ਬੇਰੋਜ਼ਗਾਰੀ ਖਤਮ ਨਹੀਂ ਹੋ ਜਾਂਦੀ, ਉਸ ਸਮੇਂ ਤੱਕ ਸੂਬਾ ਤਰੱਕੀ ਨਹੀਂ ਕਰ ਸਕਦਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …