Breaking News
Home / ਪੰਜਾਬ / ਛਪਾਰ ਮੇਲੇ ‘ਤੇ ਸਿਆਸੀ ਪਾਰਟੀਆਂ ਨੇ ਕੀਤੀਆਂ ਕਾਨਫਰੰਸਾਂ

ਛਪਾਰ ਮੇਲੇ ‘ਤੇ ਸਿਆਸੀ ਪਾਰਟੀਆਂ ਨੇ ਕੀਤੀਆਂ ਕਾਨਫਰੰਸਾਂ

ਇਕ ਦੂਜੇ ‘ਤੇ ਕੀਤੀ ਦੂਸ਼ਣਬਾਜ਼ੀ
ਨਵਜੋਤ ਸਿੱਧੂ ਨੇ ਕਿਹਾ, ਬਾਦਲ ਪਰਿਵਾਰ ਦਾ ਨਾਂ ਇਤਿਹਾਸ ਦੇ ਕਾਲੇ ਪੰਨਿਆ ‘ਤੇ ਦਰਜ ਹੋਵੇਗਾ
ਲੁਧਿਆਣਾ/ਬਿਊਰੋ ਨਿਊਜ਼
ਅੱਜ ਲੁਧਿਆਣਾ ਜ਼ਿਲ੍ਹੇ ਦੇ ਮਸ਼ਹੂਰ ਛਪਾਰ ਮੇਲੇ ਦੌਰਾਨ ਸਿਆਸੀ ਕਾਨਫਰੰਸਾਂ ਵੀ ਹੋਈਆਂ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਕਾਨਫਰੰਸਾਂ ਕੀਤੀਆਂ ਗਈਆਂ। ਕਾਂਗਰਸ ਪਾਰਟੀ ਵਲੋਂ ਕੀਤੀ ਗਈ ਕਾਨਫਰੰਸ ਵਿਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਤੇ ਇੱਥੋਂ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਨਾਲ ਆਰਥਿਕ ਤੌਰ ‘ਤੇ ਤੋੜ ਦਿੱਤਾ ਹੈ। ਇਸ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਨੂੰ ਆਰਥਿਕ ਅੱਤਵਾਦ ਦੇ ਦੌਰ ਵਜੋਂ ਯਾਦ ਕੀਤਾ ਜਾਂਦਾ ਰਹੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਚੇਤੇ ਰਹੇ ਕਿ ਕਾਂਗਰਸ ਦੀ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ਰੜਕਦੀ ਰਹੀ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ-ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਲੋਕ ਵਿਰੋਧੀ ਨੀਤੀਆਂ ਤੇ ਭ੍ਰਿਸ਼ਟਾਚਾਰ ਰਾਹੀਂ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਪੰਜਾਬ ਦਾ ਕਿਸਾਨ ਤੇ ਮਜ਼ਦੂਰ ਲਗਾਤਾਰ ਆਤਮ ਹੱਤਿਆ ਕਰਨ ਲਈ ਮਜਬੂਰ ਹੈ।

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …