ਨਹੀਂ ਮਿਲਿਆ ਕੋਈ ਸੁਰਾਗ
ਚੰਡੀਗੜ੍ਹ/ਬਿਊਰੋ ਨਿਊਜ਼
ਜੇਲ੍ਹ ਵਿਚ ਬੰਦ ਰਾਮ ਰਹੀਮ ਦੇ ਬੇਹੱਦ ਨੇੜੇ ਰਹੀ ਹਨੀਪ੍ਰੀਤ ਅਤੇ ਅਦਿੱਤਿਆ ਇੰਸਾਂ ਅਜੇ ਤੱਕ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਪੁਲਿਸ ਨੇ ਅੱਜ ਕਿਹਾ ਕਿ ਉਹ ਭਗੌੜਿਆਂ ਦੀ ਭਾਲ ਵਿਚ ਮੁੰਬਈ ਅਤੇ ਨੇਪਾਲ ਦੇ ਨੇੜਲੇ ਇਲਾਕਿਆਂ ਵਿਚ ਛਾਪੇ ਮਾਰ ਰਹੀ ਹੈ। ਹਰਿਆਣਾ ਪੁਲਿਸ ਦੇ ਡੀਜੀਪੀ ਬੀ ਐਸ ਸੰਧੂ ਨੇ ਕਿਹਾ ਕਿ ਉਹ ਦੂਜੇ ਰਾਜਾਂ ਦੀ ਪੁਲਿਸ ਨਾਲ ਵੀ ਸੰਪਰਕ ਕਰ ਰਹੀ ਹੈ ਅਤੇ ਉਮੀਦ ਹੈ ਕਿ ਹਨੀਪ੍ਰੀਤ ਅਤੇ ਅਦਿੱਤਿਆ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ। ਅਜਿਹਾ ਵੀ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਹਨੀਪ੍ਰੀਤ ਨੇਪਾਲ ਪਹੁੰਚ ਗਈ ਹੈ। ਇਸ ਦੇ ਚੱਲਦਿਆਂ ਹਰਿਆਣਾ ਪੁਲਿਸ ਨੇ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਸੀ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …