ਮਜੀਠੀਆ ਨੇ ਕਿਹਾ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੀਤੀ ਨਾਂਹ ਅਤੇ ਪ੍ਰਾਈਵੇਟ ਕੰਪਨੀਆਂ ਦੇ ਨਿਯੁਕਤੀ ਪੱਤਰ ਹੱਥ ਫੜਾਏ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਲਾਏ ਗਏ ‘ਮੈਗਾ ਰੁਜ਼ਗਾਰ ਮੇਲੇ’ ਨੂੰ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਨਾਂਹ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਦੇ ਹੱਥਾਂ ਵਿਚ ਪ੍ਰਾਈਵੇਟ ਕੰਪਨੀਆਂ ਦੇ ਨਿਯੁਕਤੀ-ਪੱਤਰ ਫੜਾ ਦਿੱਤੇ ਗਏ ਹਨ। ਮਜੀਠੀਆ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਇੱਕ ਜਾਅਲੀ ਪ੍ਰੋਗਰਾਮ ਦਾ ‘ਰੁਜ਼ਗਾਰ ਮੇਲੇ’ ਦੇ ਤੌਰ ‘ਤੇ ਨਾਮਕਰਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਚੇਤੇ ਰਹੇ ਕਿ ਕਾਂਗਰਸ ਪਾਰਟੀ ਵਲੋਂ ਲੰਘੇ ਕੱਲ੍ਹ ਮੁਹਾਲੀ ਵਿਚ ਰੁਜ਼ਗਾਰ ਮੇਲਾ ਲਗਾਇਆ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 27 ਹਜ਼ਾਰ ਨੌਕਰੀਆਂ ਦਾ ਦਾਅਵਾ ਕੀਤਾ ਹੈ। ਇਸ ਰੁਜ਼ਗਾਰ ਮੇਲੇ ਵਿਚ 24 ਹਜ਼ਾਰ ਪ੍ਰਾਈਵੇਟ ਅਤੇ 3 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਹੀ ਜਾ ਰਹੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …