ਹੱਤਿਆਰਿਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕਰਨਾਟਕ ਦੇ ਅਖਬਾਰ ‘ਲੰਕੇਸ਼ ਪੱਤ੍ਰਿਕੇ’ ਦੀ ਸੰਪਾਦਕ ਗੌਰੀ ਲੰਕੇਸ਼ ਦੀ ਹੱਤਿਆ ਤੋਂ ਬਾਅਦ ਪੂਰੇ ਦੇਸ਼ ਦੇ ਪੱਤਰਕਾਰ ਭਾਈਚਾਰੇ ਵਿਚ ਰੋਸ ਦੇਖਿਆ ਜਾ ਰਿਹਾ ਹੈ। ਦੇਸ਼ ਭਰ ਵਿਚ ਪੱਤਰਕਾਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਸਮੂਹ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਸੈਕਟਰ 17 ਵਿੱਚ ਰੋਸ ਮਾਰਚ ਕੀਤਾ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ।
ਚੰਡੀਗੜ੍ਹ ਦੇ ਕਈ ਸੀਨੀਅਰ ਪੱਤਰਕਾਰਾਂ ਨੇ ਗੌਰੀ ਲੰਕੇਸ਼ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਲਮ ਦੀ ਅਵਾਜ ਦਬਾਉਣ ਵਾਲੀਆਂ ਫਿਰਕੂ ਤਾਕਤਾਂ ਨੂੰ ਚਿਤਾਵਨੀ ਵੀ ਦਿੱਤੀ। ਇਸ ਮੌਕੇ ਪੱਤਰਕਾਰਾਂ ਵੱਲੋਂ ਭਾਈਚਾਰੇ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ ਵੀ ਰੱਖੀ ਗਈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …