23.8 C
Toronto
Sunday, September 13, 2026
spot_img
Homeਪੰਜਾਬਰਾਹੁਲ ਗਾਂਧੀ ਨੂੰ ਮਿਲਿਆ ਹੰਸ ਰਾਜ ਹੰਸ

ਰਾਹੁਲ ਗਾਂਧੀ ਨੂੰ ਮਿਲਿਆ ਹੰਸ ਰਾਜ ਹੰਸ

ਰਾਹੁਲ ਗਾਂਧੀ ਨੂੰ ਮਿਲਿਆ ਹੰਸ ਰਾਜ ਹੰਸਹੰਸ ਨੂੰ ਅਗਲੀਆਂ ਚੋਣਾਂ ਦੀ ਤਿਆਰੀ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹੰਸ ਰਾਜ ਹੰਸ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੰਸ ਰਾਜ ਹੰਸ ਦੀ ਰਾਜ ਸਭਾ ਦੀ ਟਿਕਟ ਕੱਟਦਿਆਂ ਸ਼ਮਸ਼ੇਰ ਸਿੰਘ ਦੂਲੋਂ ਨੂੰ ਦੇ ਦਿੱਤੀ ਸੀ, ਜਿਸ ਕਾਰਨ ਉਹ ਕਾਫੀ ਨਰਾਜ਼ ਹੋ ਗਏ ਸਨ। ਇਸ ਤੋਂ ਬਾਅਦ ਹੰਸ ਰਾਜ ਹੰਸ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਰਾਹੁਲ ਨੇ ਹੰਸ ਨੂੰ ਕਿਹਾ ਕਿ ਉਹ ਪਾਰਟੀ ਲਈ ਅਹਿਮ ਲੀਡਰ ਹਨ ਤੇ ਪਾਰਟੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੈ। ਉਨ੍ਹਾਂ ਹੰਸ ਨੂੰ ਪੰਜਾਬ ਵਿਚ ਅਗਲੀਆਂ ਚੋਣਾਂ ਦੀ ਤਿਆਰੀ ਕਰਨ ਲਈ ਵੀ ਕਿਹਾ।

RELATED ARTICLES
POPULAR POSTS