8.2 C
Toronto
Friday, November 7, 2025
spot_img
Homeਭਾਰਤਬੈਂਗਲੁਰੂ 'ਚ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਗੋਲੀ ਮਾਰ ਕੇ ਹੱਤਿਆ

ਬੈਂਗਲੁਰੂ ‘ਚ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਗੋਲੀ ਮਾਰ ਕੇ ਹੱਤਿਆ

ਦੇਸ਼ ਭਰ ‘ਚ ਰੋਸ ਦੀ ਲਹਿਰ, ਚਾਰੇ ਪਾਸਿਆਂ ਤੋਂ ਹੋ ਰਹੀ ਹੈ ਨਿੰਦਾ
ਬੈਂਗਲੁਰੂ/ਬਿਊਰੋ ਨਿਊਜ਼
ਬੈਂਗਲੁਰੂ ਵਿਚ ਸੀਨੀਅਰ ਪੱਤਰਕਾਰ ਅਤੇ ਸਮਾਜਿਕ ਕਾਰਕੁਨ ਗੌਰੀ ਲੰਕੇਸ਼ ਦੀ ਲੰਘੇ ਕੱਲ੍ਹ ਗੋਲੀ ਮਾਰ ਦੇ ਹੱਤਿਆ ਕਰ ਦਿੱਤੀ ਗਈ। ਕਰਨਾਟਕ ਦੇ ਗ੍ਰਹਿ ਮੰਤਰੀ ਰਾਮਾਲਿੰਗਾ ਰੈਡੀ ਨੇ ਇਸ ਭਿਆਨਕ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਿੰਨ ਬਦਮਾਸ਼ਾਂ ਨੇ ਗੌਰੀ ਦੇ ਘਰ ਵਿੱਚ ਦਾਖਲ ਹੋ ਕੇ ਸੱਤ ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਤਿੰਨ ਗੋਲੀਆਂ ਗੌਰੀ ਲੰਕੇਸ਼ ਨੂੰ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਕਰਨਾਟਕ ਦੇ ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਤੁਲਨਾ ਕਲਬੁਰਗੀ, ਪਾਨਸਰੇ ਅਤੇ ਦਾਭੋਲਕਰ ਨਾਲ ਕੀਤੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਐਸਆਈਟੀ ਨੂੰ ਸੌਂਪੀ ਗਈ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਮੰਗ ਲਈ ਹੈ। ਕਰਨਾਟਕ ਵਿਚ ਇਸ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨ ਹੋ ਰਹੇ ਹਨ ਅਤੇ ਸਰਕਾਰ ਨੇ ਹਾਈ ਅਲਰਟ ਕਰ ਦਿੱਤਾ ਹੈ।
ਗ਼ੌਰੀ ਲੰਕੇਸ਼ ਦੀ ਹੱਤਿਆ ਕਰਕੇ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਹੈ। ਸਿਆਸੀ ਆਗੂਆਂ ਤੋਂ ਇਲਾਵਾ ਪੱਤਰਕਾਰਾਂ, ਸਮਾਜਸੇਵੀ ਤੇ ਫ਼ਿਲਮੀ ਦੁਨੀਆ ਨਾਲ ਜੁੜੀਆਂ ਹਸਤੀਆਂ ਨੇ ਇਸ ਹੱਤਿਆ ਨੂੰ ਜਮਹੂਰੀਅਤ ਉੱਤੇ ਹਮਲਾ ਦੱਸਿਆ ਹੈ। ਗ਼ੌਰੀ ਲੰਕੇਸ਼ ਦੀ ਹੱਤਿਆ ਦੇ ਬਾਅਦ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਉਹ ਸੀਨੀਅਰ ਪੱਤਰਕਾਰ ਗ਼ੌਰੀ ਲੰਕੇਸ਼ ਦੀ ਹੱਤਿਆ ਦੀ ਨਿੰਦਾ ਕਰਦੇ ਹਨ। ਰਾਹੁਲ ਗਾਂਧੀ ਨੇ ਟਵਿੱਟਰ ਉੱਤੇ ਲਿਖਿਆ ਹੈ ਕਿ ਸੱਚਾਈ ਦੀ ਆਵਾਜ਼ ਨੂੰ ਕਦੇ ਚੁੱਪ ਨਹੀਂ ਕਰਾਇਆ ਜਾ ਸਕਦਾ।

 

RELATED ARTICLES
POPULAR POSTS