5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਜਦੋਂ 25 ਅਗਸਤ ਨੂੰ ਪੰਚਕੂਲਾ ਅਦਾਲਤ ਵਿਚ ਸਜ਼ਾ ਸੁਣਾਈ ਗਈ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਡੇਰਾ ਸਮਰਥਕਾਂ ਨੇ ਹਿੰਸਾ ਨੂੰ ਅੰਜਾਮ ਦਿੱਤਾ। ਇਸ ਹਿੰਸਾ ਨੂੰ ਭੜਕਾਉਣ ਲਈ ਡੇਰੇ ਦੇ ਬੁਲਾਰੇ ਸੁਰਿੰਦਰ ਧੀਮਾਨ ‘ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਧੀਮਾਨ ਨੂੰ ਅੱਜ ਪੰਚਕੂਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਚੇਤੇ ਰਹੇ ਕਿ ਪੁਲਿਸ ਨੇ 26 ਅਗਸਤ ਨੂੰ ਅਦਿੱਤਿਆ ਇੰਸਾਂ, ਸੁਰਿੰਦਰ ਧੀਮਾਨ, ਦਿਲਾਵਰ ਇੰਸਾਂ, ਪਵਨ ਇੰਸਾਂ ਅਤੇ ਮੋਹਿੰਦਰ ਇੰਸਾਂ ਦੇ ਖਿਲਾਫ ਹਿੰਸਾ ਫੈਲਾਉਣ ਦੇ ਆਰੋਪ ਵਿਚ ਕੇਸ ਦਰਜ ਕੀਤਾ ਹੋਇਆ ਹੈ। ਹਰਿਆਣਾ ਪੁਲਿਸ ਨੇ ਆਰੋਪੀਆਂ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਸੀ ਅਤੇ ਸੁਰਿੰਦਰ ਧੀਮਾਨ ਨੇ ਆਤਮ ਸਮਰਪਣ ਕਰ ਦਿੱਤਾ ਸੀ। ਪੁਲਿਸ ਅਦਿੱਤਿਆ ਇੰਸਾਂ, ਹਨੀਪ੍ਰੀਤ ਅਤੇ ਹੋਰ ਆਰੋਪੀਆਂ ਨੂੰ ਲੱਭ ਰਹੀ ਹੈ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …