Breaking News
Home / ਪੰਜਾਬ / ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ

ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ

ਪੰਜਾਬ ਅਤੇ ਹਰਿਆਣਾ ਇਸ ਮਾਮਲੇ ਨੂੰ ਲੈ ਕੇ ਕੋਈ ਧਰਨਾ ਪ੍ਰਦਰਸ਼ਨ ਨਾ ਕਰਨ
ਚੰਡੀਗੜ੍ਹ/ਬਿਊਰੋ ਨਿਊਜ਼
ਐੱਸ ਵਾਈ ਐੱਲ ਮਾਮਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਸਬੰਧੀ ਕਿਸੇ ਤਰ੍ਹਾਂ ਵੀ ਕੋਈ ਧਰਨਾ ਪ੍ਰਦਰਸ਼ਨ ਨਾ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਨਾ ਪੰਜਾਬ ਅਤੇ ਹਰਿਆਣਾ ਸਰਕਾਰਾਂ ਦਾ ਫਰਜ਼ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਨੂੰ 6 ਹਫਤਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਅਦਾਲਤ ਤੋਂ ਸੁਣਵਾਈ ਦੌਰਾਨ ਸਮਾਂ ਮੰਗਿਆ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ਦਾ ਹੱਲ ਕੱਢਣ ਵਿਚ ਹੋਰ ਸਮਾਂ ਲੱਗੇਗਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੋਰ ਸਮਾਂ ਦੇ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਰੱਖੀ ਹੈ।

 

Check Also

ਸ਼ੰਭੂ ਬਾਰਡਰ ਵਿਖੇ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ …