ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵੱਲੋਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ ਇਸ ਐਤਵਾਰ 3 ਸਤੰਬਰ ਨੂੰ ਸਜਾਇਆ ਗਿਆ। ਸਵੇਰੇ 10 ਵਜੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਫਿਰ ਕਥਾ, ਕੀਰਤਨ ਅਤੇ ਢਾਡੀ ਵਾਰਾਂ ਦੇ ਪ੍ਰਵਾਹ ਚੱਲੇ। ਅਰਦਾਸ ਉਪਰੰਤ ਮਾਲਟਨ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਗੁਰੂ ਦਾ ਗੁਣਗਾਨ ਗਾਉਂਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਾਪਸ ਪਹੁੰਚ ਕੇ ਸੰਪੰਨ ਹੋਇਆ। ਇਸ ਮਹਾਨ ਨਗਰ ਕੀਰਤਨ ਵਿਚ ਜਿਸ ਦੀ ਅਗਵਾਈ ਪਾਵਨ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰੂ ਦੇ ਲਾਡਲੇ ਪੰਜ ਪਿਆਰੇ ਕਰ ਰਹੇ ਸਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ।