ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
“ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਤੇ ਇਨ੍ਹਾਂ ਦੇ ਪਰਿਵਾਰ ਦੇ ਵਿਦੇਸ਼ੀ ਖਾਤਿਆਂ ਸਬੰਧੀ ਪਾਰਲੀਮੈਂਟ ਵਿਚ ਮੁੱਦਾ ਉਠਾਇਆ ਜਾਵੇਗਾ।” ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਵਿਚ ਆਮ ਆਦਮੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਨੇਤਾ ਅਸ਼ੀਸ਼ ਖੇਤਾਨ ਨੇ ਰਣਇੰਦਰ ਸਿੰਘ ਸਬੰਧੀ ਹੋਰ ਵੀ ਕਈ ਖੁਲਾਸੇ ਕੀਤੇ। ਖੇਤਾਨ ਨੇ ਦਾਅਵਾ ਕੀਤਾ ਹੈ ਕਿ ਇਹ ਵਿਦੇਸ਼ੀ ਬੈਂਕਾਂ ਦੇ ਖਾਤੇ ਕੈਪਟਨ ਅਮਰਿੰਦਰ ਸਿੰਘ ਟੱਰਸਟ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਇਸ ਸਬੰਧੀ ਸਾਰੇ ਪੁਖ਼ਤਾ ਦਸਤਾਵੇਜ਼ ਕਰ ਵਿਭਾਗ ਦੇ ਹੀ ਉੱਚ ਇਮਾਨਦਾਰ ਅਫ਼ਸਰ ਨੇ ਦਿੱਤੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਪ੍ਰਕਾਰ ਦੇ ਗੈਰ-ਕਾਨੂੰਨੀ ਕਾਰਜ ਕਰਨ ਵਾਲੇ ਕਿਸੇ ਨੇਤਾ ਨੂੰ ਪਾਰਟੀ ਦੇ ਕਿਸੇ ਅਹੁਦੇ ਦੇ ਬਣੇ ਰਹਿਣ ਦਾ ਨੈਤਿਕ ਤੌਰ ‘ਤੇ ਕੋਈ ਹੱਕ ਨਹੀਂ ਰਹਿ ਜਾਂਦਾ। ਇਸ ਲਈ ਕੈਪਟਨ ਨੂੰ ਫੌਰੀ ਤੌਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
Check Also
ਬਿਕਰਮ ਸਿੰਘ ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵੀ ਹਟਾਈ
ਪਟਿਆਲਾ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ’ਚ ਜਾਂਚ ਢਿੱਲੀ …