ਕਿਹਾ, ਸੂਬੇ ਦੀਆਂ ਘਟਨਾਵਾਂ ਸਬੰਧੀ ਵਾਈਟ ਪੇਪਰ ਜਾਰੀ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗ਼ੀ ਨੇਤਾ ਸਵਰਾਜ ਅਭਿਆਨ ਦੇ ਮੁਖੀ ਯੋਗੇਂਦਰ ਯਾਦਵ ਨੇ ਹਰਿਆਣਾ ਵਿੱਚ ਜਾਟ ਰਾਖਵਾਂਕਰਨ ਨੂੰ ਲੈ ਕੇ ਹੋਈ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਹਿੰਸਾ ਦੇ ਮੁੱਦੇ ਉੱਤੇ ਸਰਕਾਰ, ਪੁਲਿਸ, ਅਫ਼ਸਰਸ਼ਾਹੀ ਤੇ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਦੀ ਭੂਮਿਕਾ ਉੱਤੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਵੀ ਕੀਤੀ।
ਸਵਰਾਜ ਅਭਿਆਨ ਦੇ ਨੇਤਾਵਾਂ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ। ਯਾਦਵ ਨੇ ਆਖਿਆ ਹੈ ਕਿ ਰਾਖਵਾਂਕਰਨ ਸੜਕਾਂ ਉੱਤੇ ਤਾਕਤ ਦਿਖਾਉਣ ਦੇ ਆਧਾਰ ਉੱਤੇ ਨਹੀਂ ਮਿਲਣਾ ਚਾਹੀਦਾ। ਯਾਦਵ ਨੇ ਦੱਸਿਆ ਕਿ ਲੋਕਾਂ ਨੂੰ ਇਨਸਾਫ਼ ਲਈ ਜਨ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਆਈ.ਪੀ.ਐਸ. ਅਫ਼ਸਰ ਵੀ.ਐਨ. ਰਾਏ, ਸਾਬਕਾ ਆਈ.ਏ.ਐਸ. ਅਧਿਕਾਰੀ ਟੀ.ਐਸ. ਗੁਪਤਾ, ਉੱਘੇ ਵਕੀਲ ਰਾਜੀਵ ਗੋਦਰਾ ਸ਼ਾਮਲ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …