ਬਰੈਂਪਟਨ/ਡਾ. ਝੰਡ : ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਹੈੱਡ-ਗ੍ਰੰਥੀ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਇਨ੍ਹੀ ਦਿਨੀਂ ਗੋਰ ਰੋਡ ਅਤੇ ਕੈਸਲਮੋਰ ਰੋਡ ਦੇ ਇੰਟਰਸੈੱਕਸ਼ਨ ਨੇੜੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸਵੇਰੇ 8.15 ਤੋਂ 9.00 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ-ਕਥਾ ਕਰ ਰਹੇ ਹਨ। ਏਸੇ ਗੁਰਦੁਆਰਾ ਸਾਹਿਬ ਵਿਚ ਉਹ ਸ਼ਾਮ ਨੂੰ 4.30 ਵਜੇ ਤੋਂ 5.30 ਵਜੇ ਤੱਕ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਉਨ੍ਹਾਂ ਦੀ ਅਦੁੱਤੀ ਕੁਰਬਾਨੀ ਬਾਰੇ ਸਿੱਖ-ਇਤਹਾਸ ਦੀ ਵਿਆਖਿਆ ਕਰ ਰਹੇ ਹਨ। ਸੰਗਤਾਂ ਇਸ ਗੁਰਦੁਆਰਾ ਸਾਹਿਬ ਵਿਖੇ ਸਮੇਂ ਸਿਰ ਪਹੁੰਚ ਕੇ ਇਨ੍ਹਾਂ ਗੁਰਮਤਿ ਪ੍ਰੋਗਰਾਮਾਂ ਦਾ ਅਨੰਦ ਪ੍ਰਾਪਤ ਕਰ ਸਕਦੀਆਂ ਹਨ।
ਇਸ ਤੋਂ ਪਹਿਲਾਂ ਉਹ ਗੁਰਦੁਆਰਾ ਦਸ਼ਮੇਸ਼ ਦਰਬਾਰ, ਮਾਲਟਨ ਗੁਰਘਰ ਸਾਹਿਬ ਅਤੇ ਮਾਂਟਰੀਅਲ ਦੇ ਇਕ ਗੁਰੂਘਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰ ਚੁੱਕੇ ਹਨ। ਇਸ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਉਨ੍ਹਾਂ ਦੇ ਫ਼ੋਨ ਨੰਬਰ 647-620-4176 ‘ਤੇ ਸੰਪਰਕ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।
ਗਿਆਨੀ ਜਗਤਾਰ ਸਿੰਘ ਕੀਰਤਪੁਰੀ ਵੱਲੋਂ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ
RELATED ARTICLES

