21.2 C
Toronto
Sunday, September 27, 2026
spot_img
Homeਪੰਜਾਬਹੋਲੇ ਮਹੱਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ 'ਚ ਪੁਖਤਾ ਸੁਰੱਖਿਆ ਪ੍ਰਬੰਧ

ਹੋਲੇ ਮਹੱਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ‘ਚ ਪੁਖਤਾ ਸੁਰੱਖਿਆ ਪ੍ਰਬੰਧ

ਹੋਲੇ ਮਹੱਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ‘ਚ ਪੁਖਤਾ ਸੁਰੱਖਿਆ ਪ੍ਰਬੰਧਭਲਕੇ 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਹੋਲਾ ਮੁਹੱਲਾ
ਸ਼੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼੍ਰੀ ਅਨੰਦਪੁਰ ਸਾਹਿਬ ਵਿਖੇ 22 ਮਾਰਚ ਤੋ 24 ਮਾਰਚ ਤੱਕ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮੁਹੱਲਾ ਸਬੰਧੀ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਦੇਸ਼- ਵਿਦੇਸ਼ ਅਤੇ ਦੁਰ- ਦੁਰਾਡੇ ਤੋਂ ਆਉਣ ਵਾਲੇ ਸਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਦੇ ਮੱਦੇਨਜ਼ਰ ਪੁਲਿਸ ਵਲੋ ਪੁਖਤਾ ਸੁਰੱਖਿਆ ਪ੍ਰਬੰਧ ਕਰ ਲਏ ਗਏ ਹਨ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਲਈ ਕਰੀਬ 50 ਗਜ਼ਟਿਡ ਪੁਲਿਸ ਅਧਿਕਾਰੀਆਂ ਤੋ ਇਲਾਵਾ 2500 ਹੋਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

RELATED ARTICLES
POPULAR POSTS