ਮੁੰਬਈ/ਬਿਊਰੋ ਨਿਊਜ਼ : ਇੰਡੀਅਨ ਫ਼ਿਲਮ ਇੰਡਸਟਰੀ ਐਂਡ ਟੀਵੀ ਡਾਇਰੈਕਟਰ ਐਸੋਸੀਏਸ਼ਨ (ਆਈਐਫਟੀਡੀਏ) ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਅਤੇ ਉਨ੍ਹਾਂ ਦੀ ਗੋਦ ਲਈ ਬੇਟੀ ਹਨੀਪ੍ਰੀਤ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਆਈਐਫਟੀਡੀਏ ਦੇ ਸੰਯੋਜਕ ਅਸ਼ੋਕ ਪੰਡਤ ਨੇ ਕਿਹਾ ਕਿ ਸਾਡਾ ਇਹ ਦ੍ਰਿੜ ਮਤ ਹੈ ਕਿ ਰਾਮ ਰਹੀਮ ਦੇ ਦੋਸ਼ੀ ਸਾਬਤ ਹੋ ਜਾਣ ਤੋਂ ਬਾਅਦ ਉਨ੍ਹਾਂ ਦੀ ਸਾਡੇ ਪ੍ਰਤੀ ਪ੍ਰਤੀਸ਼ਿਠਾ ਸੰਗਠਨ ‘ਚ ਕੋਈ ਜਗ੍ਹਾ ਨਹੀਂ ਹੈ। ਅਸੀਂ ਪੀੜਤ ਦੀਆਂ ਭਾਵਨਾਵਾਂ ਅਤੇ ਅਦਾਲਤ ਦੇ ਫੈਸਲੇ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਨੂੰ ਸਾਡੀ ਇੰਡਸਟਰੀ ‘ਚ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਪੰਡਤ ਨੇ ਦੱਸਿਆ ਕਿ ਹਨੀਪ੍ਰੀਤ ਦੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਡੇਰਾ ਪ੍ਰਮੁੱਖ ਦੁਆਰਾ ਬਣਾਈ ਫ਼ਿਲਮ ‘ਚ ਕੰਮ ਕੀਤਾ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …