10.2 C
Toronto
Wednesday, October 15, 2025
spot_img
Homeਪੰਜਾਬਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ੍ਰੀ ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਪੱਟੀ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਡ ਅਸਥਾਨ ਗੁਰਦੁਆਰਾ ਬਾਲ ਲੀਲਾ ਸਾਹਿਬ ਤੋਂ ਚੱਲ ਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਨੌਜਵਾਨਾਂ ਨੇ ਗੁਰੂ ਜੀ ਦੀ ਸਵਾਰੀ ਅੱਗੇ ਗੱਤਕੇ ਦੇ ਜੌਹਰ ਵਿਖਾਏ। ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਤਿੰਨ ਦਿਨਾ ਰਾਤ ਦੇ ਧਾਰਮਿਕ ਦੀਵਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਏ ਗਏ ਜਿਥੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ, ਨਨਕਾਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਤੋਖ ਸਿੰਘ ਸਮੇਤ ਵੱਖ-ਵੱਖ ਗੁਰਧਾਮਾਂ ਦੇ ਰਾਗੀ ਜਥਿਆਂ ਤੇ ਗੁਰਸਿੱਖ ਬੱਚੇ ਬੱਚੀਆਂ ਵੱਲੋਂ ਧਾਰਮਿਕ ਸ਼ਬਦ ਵਿਚਾਰਾਂ ਰਾਹੀਂ ਸਮੁੱਚੇ ਪਾਕਿਸਤਾਨ ਤੋਂਂ ਪੁੱਜੀਆਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸੂਬਾ ਸਿੰਧ, ਸੂਬਾ ਬਲੋਚਿਸਤਾਨ, ਪਿਸ਼ਾਵਰ ਆਦਿ ਤੋਂ ਸੰਗਤ ਸਮੇਤ ਗੁਰਧਾਮਾਂ ਦੇ ਵਜ਼ੀਰ ਤੇ ਪ੍ਰਬੰਧਕ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਹ ਸਾਰਾ ਪ੍ਰੋਗਰਾਮ ਜੰਗ ਸਿੰਘ ਸੇਵਾ ਸੁਸਾਇਟੀ ਸ੍ਰੀ ਨਨਕਾਣਾ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਬਿਸ਼ਨ ਸਿੰਘ, ਮਨਿੰਦਰ ਸਿੰਘ, ਗੋਪਾਲ ਸਿੰਘ ਚਾਵਲਾ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੫ਬੰਧਕ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ।

RELATED ARTICLES
POPULAR POSTS