ਸੀਨੀਅਰ ਕਾਂਗਰਸੀ ਆਗੂ ਮੇਜਰ ਰਾਜਬੀਰ ਸਿੰਘ ‘ਆਪ’ ਵਿਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਮਾਝੇ ਵਿੱਚ ਕਾਂਗਰਸ ਪਾਰਟੀ ਦੇ ਮਜ਼ਬੂਤ ਹੋਣ ਦੇ ਦਾਅਵੇ ਉਸ ਵੇਲੇ ਖੋਖਲੇ ਹੁੰਦੇ ਸਾਬਤ ਹੋਏ ਜਦੋਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਤੋਂ ਠੀਕ ਬਾਅਦ ਅਜਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਮੇਜਰ ਰਾਜਬੀਰ ਸਿੰਘ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।
ਕਾਂਗਰਸ ਨੂੰ ਛੱਡ ‘ਆਪ’ ਵਿੱਚ ਜਾਣ ਵਾਲੇ ਮੇਜਰ ਰਾਜਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਉਨ੍ਹਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਸੀ। ਇਸੇ ਕਰਕੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਚੰਗੀ ਸੋਚ ਤੇ ਬੇਦਾਗ ਅਕਸ ਵਾਲੇ ਲੋਕ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਵਿੱਚ ਘੁਟਣ ਮਹਿਸੂਸ ਕਰਨ ਲੱਗੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …