Breaking News
Home / ਪੰਜਾਬ / ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸਾਰਾਗੜ੍ਹੀ ਜੰਗ ਦੇ ਯੋਧਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸਾਰਾਗੜ੍ਹੀ ਜੰਗ ਦੇ ਯੋਧਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ

ਸਾਰਾਗੜ੍ਹੀ ਜੰਗ ਦੇ ਯੋਧਿਆਂ ਨੂੰ ਕੀਤੀ ਸਰਧਾਂਜਲੀ ਭੇਂਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਵੀ. ਪੀ ਸਿੰਘ ਬਦਨੌਰ ਨੇ ਉਤਰ ਪੱਛਮੀ ਸਰਹੱਦੀ ਸੂਬੇ ਉਤੇ ਕਬਾਇਲੀਆਂ ਵੱਲੋਂ 12 ਸਤੰਬਰ 1897 ਨੂੰ ਹੋਏ ਹਮਲੇ ਦੌਰਾਨ ਸਾਰਾਗੜ੍ਹੀ ਜੰਗ ਵਿੱਚ ਆਪਣੀ ਜਾਨ ਦੀ ਬਾਜ਼ੀ ਲਾਉੇਣ ਵਾਲੇ 36 ਸਿੱਖ ਰੈਜੀਮੈਂਟ ਦੇ ਸਾਰੇ ਜਵਾਨਾਂ ਦੀ ਕੁਰਬਾਨੀ  ਨੂੰ ਯਾਦ ਕੀਤਾ। ਸਾਰਾਗੜ੍ਹੀ ਦਿਵਸ ਦੀ ਪੂਰਬਲੀ ਸ਼ਾਮ ਵੇਲੇ ਰਾਜਪਾਲ ਨੇ ਅੱਜ ਆਪਣਾ ਸੰਦੇਸ਼ ਜਾਰੀ ਕੀਤਾ।  ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਪੰਜਾਬੀਆਂ ਵੱਲੋਂ ਦਿਖਾਈ ਗਈ ਮਿਸਾਲੀ ਸੂਰਬੀਰਤਾ ਤੋਂ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਸਾਨੂੰ ਆਪਣੇ ਫ਼ੌਜੀ ਇਤਿਹਾਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਰਾਜਪਾਲ ਨੇ ਕਿਹਾ ਕਿ ਭਾਰਤੀ ਫ਼ੌਜੀ ਇਤਿਹਾਸ ਵਿੱਚ ਸਾਰਾਗੜ੍ਹੀ ਜੰਗ ਇਕ ਮੀਲ ਦਾ ਪੱਥਰ ਸਾਬਤ ਹੋਈ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …