ਅਦਾਲਤ ਨੇ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਬਲੂ ਵੇਲ੍ਹ ਗੇਮ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਕਦਮ ਚੁੱਕਿਆ ਹੈ। ਵਕੀਲ ਹਿਤੇਸ਼ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ। ਹਾਈਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਸਰਚ ਇੰਜਣਾਂ ‘ਤੇ ਰੋਕ ਲਾਏ ਜਿੱਥੋਂ ਇਹ ਗੇਮ ਡਾਊਨਲੋਡ ਹੁੰਦੀ ਹੈ। ਕੋਰਟ ਨੇ ਇਹ ਵੀ ਕਿਹਾ ਕਿ ਮੀਡੀਆ ਇਸ ਨੂੰ ਸਨਸਨੀਖੇਜ਼ ਤਰੀਕੇ ਨਾਲ ਪੇਸ਼ ਨਾ ਕਰੇ।