ਹਰਿਆਣਾ ਸਰਕਾਰ ਦਾ ਬਜਟ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਐਸ.ਵਾਈ.ਐਲ. ਨਹਿਰ ਨੂੰ ਪੂਰਾ ਕਰੇਗੀ। ਹਰਿਆਣਾ ਵਿਧਾਨ ਸਭਾ ਵਿੱਚ 2016-17 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਕੈਪਟਨ ਅਭੀਮੰਨਿਊ ਨੇ ਇਹ ਤਜਵੀਜ਼ ਹਾਊਸ ਵਿੱਚ ਪੇਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 88,881 ਕਰੋੜ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ।
ਜਾਟ ਅੰਦੋਲਨ ਦੀ ਮਾਰ ਝੱਲ ਚੁੱਕੇ ਸੂਬੇ ਦੇ ਲੋਕਾਂ ਉੱਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਸਿੱਖਿਆ, ਸਿਹਤ, ਪਾਵਰ, ਸਮਾਜ ਭਲਾਈ ਸਕੀਮਾਂ ਉੱਤੇ ਬਜਟ ਵਿੱਚ ਜ਼ਿਆਦਾ ਜ਼ੋਰ ਦਿੱਤਾ। ਹਿਸਾਰ ਲਈ ਨਵੇਂ ਕੌਮਾਂਤਰੀ ਹਵਾਈ ਅੱਡੇ ਦੀ ਤਜਵੀਜ਼ ਵੀ ਬਜਟ ਵਿੱਚ ਰੱਖੀ ਗਈ ਹੈ। ਸੱਤਵੇਂ-ਪੇ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵਾਧੇ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਸਰਵਿਸ ਲਈ ਹਰਿਆਣਾ ਰੋਡਵੇਜ਼ ਦੇ ਬੇੜੇ ਵਿੱਚ 600 ਨਵੀਂਆਂ ਬੱਸਾਂ ਪਾਉਣ ਦੀ ਤਜਵੀਜ਼ ਵੀ ਪੇਸ਼ ਕੀਤੀ ਗਈ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਸੂਬੇ ਦੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਹਰ ਸਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਗੱਲ ਵੀ ਬਜਟ ਵਿੱਚ ਰੱਖੀ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …