ਡੇਰਾ ਸਮਰਥਕਾਂ ਵਲੋਂ ਕਰੋੜਾਂ ਦੀ ਸੰਪਤੀ ਦਾ ਕੀਤਾ ਗਿਆ ਸੀ ਨੁਕਸਾਨ
ਸਿਰਸਾ/ਬਿਊਰੋ ਨਿਊਜ਼
ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵਲੋਂ ਦੰਗੇ-ਫਸਾਦ ਕੀਤੇ ਗਏ। ਜਿਸ ਤੋਂ ਬਾਅਦ ਸਿਰਸਾ ਦੇ ਕਈ ਇਲਾਕਿਆਂ ਵਿਚ ਕਰਫਿਊ ਲਗਾ ਦਿੱਤਾ ਗਿਆ ਸੀ। ਹਰਿਆਣਾ ਦੇ ਸਿਰਸਾ ਨੇੜੇ ਇਲਾਕਿਆਂ ਵਿਚ 18 ਦਿਨਾਂ ਬਾਅਦ ਅੱਜ ਕਰਫਿਊ ਹਟਾਉਣ ਦਾ ਐਲਾਨ ਕੀਤਾ ਗਿਆ ਹੈ।ઠਸਿਰਸਾ ਦੇ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰ ਤੱਕ ਕਰਫਿਊ ਹਟਾ ਦਿੱਤਾ ਜਾਵੇਗਾ। ਚੇਤੇ ਰਹੇ ਕਿ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਵਲੋਂ ਹਿੰਸਾ ਕੀਤੀ ਗਈ। ਜਿਸ ਵਿਚ ਕਰੋੜਾਂ ਦੀ ਸੰਪਤੀ ਦਾ ਨੁਕਸਾਨ ਹੋਇਆ। ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸਿਰਸਾ ਵਿਚ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …