ਵਿਦੇਸ਼ਾਂ ‘ਚ ਪੰਜਾਬੀ ਲਗਾਤਾਰ ਬਣਦੇ ਆ ਰਹੇ ਹਨ ਨਿਸ਼ਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਮੀਦੀ ਦੇ 22 ਸਾਲਾ ਨੌਜਵਾਨ ਅਮਨਦੀਪ ਸਿੰਘ ਦਾ ਇਟਲੀ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਖਬਰ ਮਿਲਦਿਆਂ ਹੀ ਕਪੂਰਥਲਾ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਵੱਲੋ ਅਮਨਦੀਪ ਦੇ ਘਰ ‘ਤੇ ਹਮਲਾ ਕੀਤਾ ਗਿਆ ਅਤੇ ਕੁੱਟਮਾਰ ਕਰਨ ਤੋਂ ਬਾਅਦ ਉਸ ‘ਤੇ ਗੋਲੀ ਚਲਾਈ ਦਿੱਤੀ। ਅਮਨਦੀਪ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਜ਼ਿਕਰਯੋਗ ਵਿਚ ਵਿਦੇਸ਼ਾਂ ਵਿਚ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …