ਫ਼ਿਰੋਜਪੁਰ/ਬਿਊਰੋ ਨਿਊਜ਼
ਅੱਜ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੋਕੇ 12 ਸਤੰਬਰ 1897 ਨੂੰ 10 ਹਜ਼ਾਰ ਅਫਗਾਨੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੇਜਰ ਜਨਰਲ ਰਾਜੇਸ਼ ਕੁੰਦਰਾ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਇਸ ਮੌਕੇ ਹਾਜ਼ਰ ਸੀ। ਚੇਤੇ ਰਹੇ ਕਿ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ 36 ਸਿੱਖ ਬਟਾਲੀਅਨ ਦੇ 21 ਬਹਾਦਰ ਜਵਾਨਾਂ ਅਤੇ 22ਵੇਂ ਜਾਂਬਾਜ਼ ਸਫਾਈ ਸੇਵਕ ਦਾਦ ਨੇ ਬੇਮਿਸਾਲ ਬਹਾਦਰੀ ਦਿਖਾਉਂਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ।