20.7 C
Toronto
Saturday, August 15, 2026
spot_img
Homeਪੰਜਾਬਚੰਡੀਗੜ੍ਹ 'ਚ ਆਈਏਐਸ ਦੀ ਧੀ ਨਾਲ ਹੋਈ ਛੇੜਛਾੜ ਦਾ ਮਾਮਲਾ

ਚੰਡੀਗੜ੍ਹ ‘ਚ ਆਈਏਐਸ ਦੀ ਧੀ ਨਾਲ ਹੋਈ ਛੇੜਛਾੜ ਦਾ ਮਾਮਲਾ

ਚੰਡੀਗੜ੍ਹ ‘ਚ ਆਈਏਐਸ ਦੀ ਧੀ ਨਾਲ ਹੋਈ ਛੇੜਛਾੜ ਦਾ ਮਾਮਲਾਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਹੋਈ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ਵਿਚ ਆਰੋਪੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਤੋਂ ਰੱਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 29 ਅਗਸਤ ਨੂੰ ਵੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਚੰਡੀਗੜ੍ਹ ਦੀ ਅਦਾਲਤ ਵਿਚ ਲੱਗਭਗ ਡੇਢ ਘੰਟੇ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 4 ਅਤੇ 5 ਅਗਸਤ ਦੀ ਰਾਤ ਨੂੰ ਲੱਗਭਗ 12 ਵਜੇ ਚੰਡੀਗੜ੍ਹ ਵਿਚ ਆਈ. ਏ. ਐੱਸ. ਅਧਿਕਾਰੀ ਵੀ. ਐੱਸ. ਕੁੰਡੂ ਦੀ ਬੇਟੀ ਵਰਣਿਕਾ ਕੁੰਡੂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਗ੍ਰਿਫਤਾਰ ਕੀਤੇ ਗਏ ਦੋਵਾਂ ਆਰੋਪੀਆਂ ਵਿਚ ਇਕ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦਾ ਬੇਟਾ ਵਿਕਾਸ ਬਰਾਲਾ ਅਤੇ ਦੂਜਾ ਉਸ ਦਾ ਦੋਸਤ ਅਸ਼ੀਸ਼ ਸੀ।

RELATED ARTICLES
POPULAR POSTS