ਪੰਜਾਬ ਕੈਬਨਿਟ ਨੇ ਕਰਜ਼ਾ ਕਾਨੂੰਨ ਸਬੰਧੀ ਬਿੱਲ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅੱਜ ਸੂਦਖੋਰੀ ਕਰਜ਼ਾ ਕਾਨੂੰਨ ਸਬੰਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਇਸ ਕਾਨੂੰਨ ਸਬੰਧੀ ਬਿੱਲ ਵਿਧਾਨ ਸਭਾ ਵਿਚ ਪੇਸ਼ ਹੋਵੇਗਾ। ਇਹ ਕਾਨੂੰਨ ਬਣਨ ਨਾਲ ਕਿਸਾਨਾਂ ਨੂੰ ਆੜ੍ਹਤੀਆਂ ਦੇ ਕਰਜ਼ ਤੋਂ ਰਾਹਤ ਮਿਲੇਗੀ। ਇਸ ਕਾਨੂੰਨ ਤਹਿਤ ਆੜ੍ਹਤੀਏ ਕਾਨੂੰਨੀ ਰੂਪ ਵਿਚ ਕਿਸਾਨਾਂ ਨੂੰ ਖੁੱਲ੍ਹੇ ਵਿਆਜ਼ ‘ਤੇ ਪੈਸੇ ਨਹੀਂ ਦੇ ਸਕਣਗੇ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਹ ਕਾਨੂੰਨ ਬਣਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸਨ। ਨਰਮਾ ਮੁਆਵਜ਼ੇ ਲਈ ਸੰਘਰਸ਼ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੀ ਇਹ ਮੰਗ ਮੰਨੀ ਸੀ ਪਰ ਉਹ ਹੁਣ ਤੱਕ ਲਾਗੂ ਨਹੀਂ ਹੋਈ। ਹੁਣ ਸਰਕਾਰ ਨੇ ਇਸ ਬਿੱਲ ਨੂੰ ਕੈਬਨਿਟ ਵਿਚ ਮਨਜ਼ੂਰੀ ਦੇ ਦਿੱਤੀ ਹੈ ਤੇ ਜਲਦ ਹੀ ਇਹ ਲਾਗੂ ਹੋ ਜਾਵੇਗਾ। ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਲੜੇ ਜਾ ਰਹੇ ਕਿਸਾਨ ਸੰਘਰਸ਼ ਦੀ ਜਿੱਤ ਹੈ ਤੇ ਸਰਕਾਰ ਨੂੰ ਇਹ ਬਿੱਲ ਵਿਧਾਨ ਸਭਾ ਵਿਚ ਜਲਦ ਤੋਂ ਜਲਦ ਪਾਸ ਕਰਨਾ ਚਾਹੀਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …