ਸਾਬਰਮਤੀ ਆਸ਼ਰਮ ਵਿਖੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਅਹਿਮਦਾਬਾਦ/ਬਿਊਰੋ ਨਿਊਜ਼
ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਆਪਣੀ ਦੋ ਦਿਨਾਂ ਯਾਤਰਾ ਦੌਰਾਨ ਅੱਜ ਗੁਜਰਾਤ ਪਹੁੰਚ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਹਵਾਈ ਅੱਡੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਦਾ ਸਵਾਗਤ ਕੀਤਾ। ਦੋਵੇਂ ਪ੍ਰਧਾਨ ਮੰਤਰੀਆਂ ਦਾ ਰੋਡ ਸ਼ੋਅ ਸਰਦਾਰ ਵਲਭ ਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੇ ਸਾਬਰਮਤੀ ਆਸ਼ਰਮ ਵਿਖੇ ਸੰਪੰਨ ਹੋਇਆ। ਜਪਾਨ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਸਾਬਰਮਤੀ ਆਸ਼ਰਮ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਤੋਂ ਬਾਅਦ ਦੋਵੇਂ ਪ੍ਰਧਾਨ ਮੰਤਰੀ ਰਿਵਰ ਫਰੰਟ ਵਿਖੇ ਪਹੁੰਚੇ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …