ਕਿਹਾ, ਸਰਕਾਰ ਇਸ ਗੇਮ ਨੂੰ ਬੰਦ ਕਰਾਉਣ ਲਈ ਹੋਵੇ ਸਖਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਬਲੂ ਵੇਲ੍ਹ’ ਗੇਮ ਦੀ ਲਪੇਟ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਖ਼ਬਰ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੀ ਇਸ ਗੇਮ ਦੇ ਵਿਰੋਧ ਵਿੱਚ ਆ ਗਏ ਹਨ। ਉਨ੍ਹਾਂ ਇਸ ਗੇਮ ਦੇ ਮਾਰੂ ਪ੍ਰਭਾਵ ਦਾ ਅਸਰ ਪੰਜਾਬ ਵਿੱਚ ਫੈਲਣ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਗੇਮ ਬੰਦ ਕਰਵਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਵੀ ਇਸ ਗੇਮ ਦੇ ਦੋ ਮਾਮਲੇ ਸਾਹਮਣੇ ਆਏ ਹਨ ਇਸ ਤੋਂ ਪਹਿਲਾਂ ਪਠਾਨਕੋਟ ‘ਚ ਵੀ ਇਕ ਬੱਚੇ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …