24.8 C
Toronto
Tuesday, September 8, 2026
spot_img
Homeਪੰਜਾਬਕਿਸਾਨ ਜਥੇਬੰਦੀਆਂ ਅਤੇ ਕੈਬਨਿਟ ਸਬ ਕਮੇਟੀ ਦੀ ਹੋਈ ਮੀਟਿੰਗ

ਕਿਸਾਨ ਜਥੇਬੰਦੀਆਂ ਅਤੇ ਕੈਬਨਿਟ ਸਬ ਕਮੇਟੀ ਦੀ ਹੋਈ ਮੀਟਿੰਗ

ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ, ਕਿਹਾ ਮੀਟਿੰਗ ਰਹੀ ਬੇਸਿੱਟਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਸੰਕਟ ਤੇ ਕਰਜ਼ ਨੂੰ ਲੈ ਕੇ ਕੈਬਨਿਟ ਸਬ ਕਮੇਟੀ ਤੇ ਕਿਸਾਨ ਜਥੇਬੰਦੀਆਂ ਦੀ ਅੱਜ ਅਹਿਮ ਬੈਠਕ ਹੋਈ। ਸਰਕਾਰ ਜਿੱਥੇ ਕਿਸਾਨਾਂ ਦੇ ਪੱਖ ਵਿੱਚ ਕਾਨੂੰਨ ਬਣਾਉਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕਿਸਾਨ ਜਥੇਬੰਦੀਆਂ ਸਰਕਾਰ ਤੋਂ ਨਾਰਾਜ਼ ਹਨ। ਕਿਸਾਨਾਂ ਨੇ ਮੀਟਿੰਗ ਤੋਂ ਬਾਅਦ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਗੱਲ ਕਹੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 22 ਤੋਂ 26 ਸਤੰਬਰ ਤੱਕ ਪਟਿਆਲਾ ਮੋਤੀ ਬਾਗ ਅੱਗੇ ਕਰਜ਼ ਵਿੱਚ ਫ਼ਸੇ ਕਿਸਾਨਾਂ ਵਲੋਂ ਧਰਨਾ ਦਿੱਤਾ ਜਾਵੇਗਾ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ “ਆੜ੍ਹਤੀਆਂ ਨੂੰ ਲਾਇਸੈਂਸ ਜਾਰੀ ਕਰਾਂਗੇ, ਬਿਨਾ ਲਾਇਸੈਂਸ ਤੋਂ ਆੜ੍ਹਤੀ ਕਿਸਾਨਾਂ ਨੂੰ ਕਰਜ਼ਾ ਨਹੀਂ ਦੇਣਗੇ। ਜਦ ਕਿ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ ਤੇ ਸਰਕਾਰ ਖਿਲਾਫ ਸੰਘਰਸ਼ ਕਰਾਂਗੇ।

 

RELATED ARTICLES
POPULAR POSTS