Breaking News
Home / ਭਾਰਤ / ਕਰਨਾਟਕ ‘ਚ ਕਿਰਪਾਨ ‘ਤੇ ਪਾਬੰਦੀ ਲਾਉਣ ਦੇ ਫ਼ੈਸਲੇ ਮਗਰੋਂ ਸਿੱਖਾਂ ਵਿਚ ਭਾਰੀ ਰੋਸ

ਕਰਨਾਟਕ ‘ਚ ਕਿਰਪਾਨ ‘ਤੇ ਪਾਬੰਦੀ ਲਾਉਣ ਦੇ ਫ਼ੈਸਲੇ ਮਗਰੋਂ ਸਿੱਖਾਂ ਵਿਚ ਭਾਰੀ ਰੋਸ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਦੇ ਫੈਸਲੇ ਨੂੰ ਦੱਸਿਆ ਮੰਦਭਾਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਰਨਾਟਕ ਸਰਕਾਰ ਵੱਲੋਂ ਕਿਰਪਾਨ ਪਹਿਨਣ ‘ਤੇ ਲਾਈ ਪਾਬੰਦੀ ਖਤਮ ਕਰਵਾਉਣ ਲਈ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ ਨੇ ਕਿਹਾ ਕਿ ਕਰਨਾਟਕ ਸਰਕਾਰ ਵੱਲੋਂ ਹਥਿਆਰਾਂ ਬਾਰੇ 2016 ਦੇ ਨਿਯਮਾਂ ਤਹਿਤ ਬਿਨਾ ਲਾਇਸੈਂਸ ਦੇ ਹਥਿਆਰ ਰੱਖਣ, ਖਰੀਦਣ ਅਤੇ ਪਹਿਨਣ ‘ਤੇ ਬੰਗਲੌਰ ਸ਼ਹਿਰ ਵਿਚ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿਚ ਕਿਰਪਾਨ ਵੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖਾਂ ਵੱਲੋਂ ਧਾਰਮਿਕ ਚਿੰਨ੍ਹ ਵਜੋਂ ਪਹਿਨੀ ਜਾਂਦੀ ਹੈ। ਇਹ ਅੰਮ੍ਰਿਤਧਾਰੀ ਸਿੱਖਾਂ ਲਈ ਜ਼ਰੂਰੀ ਹੈ।
ਇਸ ਮਾਮਲੇ ਸਬੰਧੀ ਜਦੋਂ ਐਸਜੀਪੀਸੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਇਸ ਫੈਸਲੇ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਨੂੰਨੀ ਲੜਾਈ ਲੜੀ ਜਾਵੇਗੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …