ਕਿਹਾ, ਕਿਰਪਾਨ ‘ਤੇ ਪਾਬੰਦੀ ਲਾਉਣੀ ਘਟੀਆ ਕਾਰਵਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣਾ ਘਟੀਆ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਸਰਕਾਰ ਵੱਲੋਂ ਦਖ਼ਲਅੰਦਾਜ਼ੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਇਸ ਵਿੱਚ ਧਾਰਾ 25 ਤੋਂ 28 ਤਹਿਤ ਹਰ ਵਿਅਕਤੀ ਨੂੰ ਧਰਮ ਦੀ ਅਜ਼ਾਦੀ ਦਾ ਅਧਿਕਾਰ ਹੈ, ਉਸ ਨੂੰ ਕਰਨਾਟਕ ਸਰਕਾਰ ਨੇ ਜਾਣਬੁੱਝ ਕੇ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਦਖ਼ਲਅੰਦਾਜ਼ੀ ਕਰਕੇ ਇਸ ਤਰ੍ਹਾਂ ਦੀਆਂ ਹੋ ਰਹੀਆਂ ਹਿਰਦੇਵੇਦਕ ਕਾਰਵਾਈਆਂ ਬੰਦ ਕਰਵਾਏ ਤੇ ਕਿਰਪਾਨ ਉਪਰ ਲਾਈ ਪਾਬੰਦੀ ਨੂੰ ਤੁਰੰਤ ਹਟਾਏ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …