Breaking News
Home / ਭਾਰਤ / ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਨੇ ਸਾਂਝਾ ਬਿਆਨ ਕੀਤਾ ਜਾਰੀ

ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਨੇ ਸਾਂਝਾ ਬਿਆਨ ਕੀਤਾ ਜਾਰੀ

ਕਿਹਾ, ਮੁੰਬਈ-ਪਠਾਨਕੋਟ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿ
ਅਹਿਮਦਾਬਾਦ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਨੇ ਅੱਜ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਵਿਚ ਦੋਵਾਂ ਪ੍ਰਧਾਨ ਮੰਤਰੀਆਂ ਨੇ ਮੁੰਬਈ ਅਤੇ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲਿਆਂ ਦਾ ਜ਼ਿਕਰ ਕੀਤਾ ਹੈੇ। ਬਿਆਨ ਵਿਚ ਕਿਹਾ ਗਿਆ ਕਿ ਪਾਕਿਸਤਾਨ 2008 ਵਿਚ ਮੁੰਬਈ ਹਮਲੇ ਅਤੇ 2016 ਦੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ। ਮੋਦੀ ਨੇ ਭਾਸ਼ਣ ਦੀ ਸ਼ੁਰੂਆਤ ਜਪਾਨੀ ਭਾਸ਼ਾ ਅਤੇ ਸਿੰਜੋ ਨੇ ਭਾਸ਼ਣ ਦੀ ਸ਼ੁਰੂਆਤ ਹਿੰਦੀ ਵਿਚ ਕੀਤੀ। ਅੱਜ ਭਾਰਤ ਅਤੇ ਜਪਾਨ ਵਿਚ ਡਿਫੈਂਸ ਅਤੇ ਟਰਾਂਸਪੋਰਟ ਸਮੇਤ ਕਈ ਸਮਝੌਤੇ ਹੋਏ ਹਨ। ਇਸ ਤੋਂ ਪਹਿਲਾਂ ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਬਰਮਤੀ ਸਟੇਡੀਅਮ ਗਰਾਊਂਡ ਵਿਚ ਬੁਲੇਟ ਟਰੇਨ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …