ਕੁਲਜੀਤ ਨਾਗਰਾ ਨੇ ਕਾਂਗਰਸ ਰਾਜ ਸਮੇਂ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਦਸਤਾਵੇਜ਼ ਸੁਖਬੀਰ ਬਾਦਲ ਮੂਹਰੇ ਸੁੱਟੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਵਿਕਾਸ ਨੂੰ ਲੈ ਕੇ ਫਿਰ ਤੂੰ-ਤੂੰ, ਮੈਂ-ਮੈਂ ਹੋਈ। ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਵਿਧਾਨ ਸਭਾ ਵਿਚ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਕਾਂਗਰਸ ਰਾਜ ਸਮੇਂ ਹੋਏ ਵਿਕਾਸ ਦੀਆਂ ਪ੍ਰਾਪਤੀਆਂ ਗਿਣਾਉਂਦੇ ਦਸਤਾਵੇਜ਼ ਸੁੱਟੇ। ਹਾਲਾਂਕਿ ਇਹ ਦਸਤਾਵੇਜ਼ ਰਾਹ ਵਿਚ ਹੀ ਰਹਿ ਗਏ ਪਰ ਕਾਂਗਰਸ ਨੇ ਕਿਤੇ ਨਾ ਕਿਤੇ ਬਾਦਲ ਸਰਕਾਰ ਨੂੰ ਆਪਣੇ ਕਾਰਜਕਾਲ ਵਿੱਚ ਹੋਏ ਵਿਕਾਸ ਦਾ ਸੰਕੇਤਕ ਸੁਨੇਹਾ ਭੇਜਿਆ ਹੈ।
ਪੰਜਾਬ ਵਿਧਾਨ ਸਭਾ ਵਿਚ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਬੈਠਕ ਹੋਈ ਜਿਸ ‘ਚ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ 2002 ਤੋਂ 2007 ਤੱਕ ਸਰਕਾਰ ਦੇ ਵਿਕਾਸ ਕੰਮਾਂ ਦੇ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਮਾੜੀ ਵਿੱਤੀ ਹਾਲਤ ਲਈ ਆਲੋਚਨਾ ਕੀਤੀ। ਉਨ੍ਹਾਂ ਸਾਰੇ ਵਿਧਾਇਕਾਂ ਨੂੰ ਹਦਾਇਤ ਦਿੱਤੀ ਕਿ ਉਹ ਵਿਧਾਨ ਸਭਾ ਵਿਚ ਚਰਨਜੀਤ ਸਿੰਘ ਚੰਨੀ ਦਾ ਡੱਟ ਕੇ ਸਾਥ ਦੇਣ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …