Breaking News
Home / ਪੰਜਾਬ / ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ

ਗੁਰਦਾਸਪੁਰ ਤੋਂ ਪਾਰਟੀ ਜਿਸ ਨੂੂੰ ਉਮੀਦਵਾਰ ਬਣਾਏਗੀ, ਉਸਦੀ ਮੱਦਦ ਕਰਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ “ਹਾਈਕਮਾਨ ਜਿਸ ਨੂੰ ਵੀ ਹੁਕਮ ਦੇਵੇਗੀ, ਓਹੀ ਗੁਰਦਾਸਪੁਰ ਤੋਂ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਭਾਵਨਾਵਾਂ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀਆਂ ਦਿੱਤੀਆਂ ਹਨ ਤੇ ਫੈਸਲਾ ਜਲਦ ਹੋਵੇਗਾ। ਚੇਤੇ ਰਹੇ ਕਿ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਸੁਨੀਲ ਜਾਖੜ ਦੇ ਨਾਮ ਦੀ ਹੀ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਪਰਿਵਾਰ ਵੀ ਉਸ ਹਲਕੇ ਤੋਂ ਹੈ ਤੇ ਉਹ ਵੀ ਦਾਅਵੇਦਾਰੀ ਕਰ ਰਿਹਾ ਹੈ, ਪਾਰਟੀ ਜਿਸ ਨੂੰ ਵੀ ਉਮੀਦਵਾਰ ਬਣਾਏਗੀ ਸਾਰੇ ਉਸ ਦਾ ਸਾਥ ਦੇਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਹੀ ਗੁਰਦਾਸਪੁਰ ਚੋਣ ਜਿੱਤੇਗੀ ਕਿਉਂਕਿ ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …