18.7 C
Toronto
Saturday, June 13, 2026
spot_img
Homeਪੰਜਾਬਮੋਦੀ ਮੰਤਰੀ ਮੰਡਲ ਦੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ...

ਮੋਦੀ ਮੰਤਰੀ ਮੰਡਲ ਦੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਕੀਤੀ ਸ਼ਰਧਾਂਜਲੀ ਭੇਟ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰੀ ਹਾਊਸਿੰਗ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁੱਝ ਸਮਾਂ ਜੂਠੇ ਬਰਤਨ ਮਾਂਜਣ ਦੀ ਸੇਵਾ ਵੀ ਕੀਤੀ। ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਤਰੁਣ ਚੁਘ ਅਤੇ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਹਰਦੀਪ ਸਿੰਘ ਪੁਰੀ ਨੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਸ੍ਰੀ ਦੁਰਗਿਆਨਾ ਮੰਦਰ ਵੀ ਗਏ। ਉਨ੍ਹਾਂ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੂਰੇ ਦੇਸ਼ ਦੇ ਨਾਲ-ਨਾਲ ਗੁਰੂ ਨਗਰੀ ਅੰਮ੍ਰਿਤਸਰ ਲਈ ਵੀ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

 

RELATED ARTICLES
POPULAR POSTS