7.6 C
Toronto
Monday, April 27, 2026
spot_img
Homeਪੰਜਾਬਫਿਰੋਜ਼ਪੁਰ 'ਚ ਅਕਾਲੀ ਆਗੂ ਦੀ ਬੱਸ ਨੇ ਇਕ ਹੋਰ ਨੌਜਵਾਨ ਦੀ ਲਈ...

ਫਿਰੋਜ਼ਪੁਰ ‘ਚ ਅਕਾਲੀ ਆਗੂ ਦੀ ਬੱਸ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ

9ਬੱਸ ਦਾ ਡਰਾਈਵਰ ਮੌਕੇ ਤੋਂ ਹੋਇਆ ਫਰਾਰ
ਫਿਰੋਜ਼ਪੁਰ/ਬਿਊਰੋ ਨਿਊਜ਼
ਅਕਾਲੀ ਆਗੂ ਦੀ ਬੱਸ ਨੇ ਇੱਕ ਹੋਰ ਬੇਗੁਨਾਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਫਿਰੋਜ਼ਪੁਰ ਦੀ ਹੈ ਜਿੱਥੇ ਨਿਊ ਦੀਪ ਕੰਪਨੀ ਦੀ ਬੱਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਨਿਊ ਦੀਪ ਕੰਪਨੀ ਦੀ ਬੱਸ ਫਿਰੋਜ਼ਪੁਰ ਤੋਂ ਮੁਕਤਸਰ ਵੱਲ ਜਾ ਰਹੀ ਸੀ। ਇਸੇ ਦੌਰਾਨ ਫਿਰੋਜ਼ਪੁਰ ਦੇ ਗਾਂਧੀ ਗਾਰਡਨ ਨਜ਼ਦੀਕ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਸਤਨਾਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਨਿਊ ਦੀਪ ਬੱਸ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਢਿੱਲੋਂ ਦੀ ਟਰਾਂਸਪੋਰਟ ਕੰਪਨੀ  ਦੀ ਹੈ। ਇਸ ਤੋਂ ਪਹਿਲਾਂ ਵੀ ਨਿਊ ਦੀਪ ਬੱਸਾਂ ਦੇ ਡਰਾਈਵਰਾਂ ‘ਤੇ ਲਾਪ੍ਰਵਾਈ ਨਾਲ ਬੱਸਾਂ ਚਲਾਉਂਦਿਆਂ ਕਈ ਵਿਅਕਤੀਆਂ ਦੀਆਂ ਜਾਨਾਂ ਲੈਣ ਦੇ ਦੋਸ਼ ਲੱਗ ਚੁੱਕੇ ਹਨ।

RELATED ARTICLES
POPULAR POSTS