ਐਸਜੀਪੀਸੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਰਨਾਟਕ ਸਰਕਾਰ ਵੱਲੋਂ ਕਿਰਪਾਨ ‘ਤੇ ਲਾਈ ਗਈ ਰੋਕ ਨੂੰ ਹਟਾਉਣ ਲਈ ਤੁਰੰਤ ਯੋਗ ਕਾਰਵਾਈ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ‘ਤੇ ਲਗਾਈ ਗਈ ਪਾਬੰਦੀ ਦੀ ਨਿੰਦਾ ਕਰਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਅਜ਼ਾਦੀ ਦੇ ਨਿਯਮਾਂ ਅਨੁਸਾਰ ઠਸਿੱਖਾਂ ਨੂੰ ਸਮੁੱਚੇ ਭਾਰਤ ਵਿੱਚ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੰਜੀਦਗੀ ਨਾਲ ਕਾਰਵਾਈ ਕਰੇ ਤਾਂ ਜੋ ਕਰਨਾਟਕ ਸਰਕਾਰ ਦੇ ਰਵੱਈਏ ਕਾਰਨ ਸਿੱਖਾਂ ਵਿੱਚ ਫੈਲ ਰਹੀ ਪੱਖਪਾਤ ਦੀ ਭਾਵਨਾ ਖ਼ਤਮ ਹੋ ਸਕੇ। ਉਨ੍ਹਾਂ ਕਿਹਾ ਕਿ ਜਲਦ ਹੀ ਸ਼੍ਰੋਮਣੀ ਕਮੇਟੀ ਇਸ ਮਸਲੇ ਸਬੰਧੀ ਕਰਨਾਟਕ ਸਰਕਾਰ ਨਾਲ ਗੱਲਬਾਤ ਕਰੇਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਾਰਮਿਕ ਅਜ਼ਾਦੀ ਦੇ ਮਾਮਲਿਆਂ ਵਿੱਚ ਉਹ ਕੇਂਦਰ ਸਰਕਾਰ ਨੂੰ ਕਈ ਪੱਤਰ ਲਿਖ ਚੁੱਕੇ ਹਨ ਪ੍ਰੰਤੂ ਸਰਕਾਰ ਨੇ ਅਜੇ ਤੱਕ ਗੰਭੀਰਤਾ ਨਹੀਂ ਦਿਖਾਈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …