ਬੀਐਸਪੀ ਦੇ ਦੋ ਸੀਨੀਅਰ ਆਗੂਆਂ ਸਮੇਤ ਸੈਂਕੜੇ ਹਮਾਇਤੀ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਬਹੁਜਨ ਸਮਾਜ ਪਾਰਟੀ ਦੇ ਦੋ ਸੀਨੀਅਰ ਆਗੂ ਜਰਨੈਲ ਸਿੰਘ ਨੰਗਲ ਤੇ ਸੁਮਿੱਤਰ ਸਿੰਘ ਸੀਕਰੀ ਆਪਣੇ ਸੈਂਕੜੇ ਹਮਾਇਤੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿਚ ਆਉਣ ‘ਤੇ ਜੀ ਆਇਆਂ ਕਿਹਾ। ਜਰਨੈਲ ਸਿੰਘ ਨੰਗਲ ਫਗਵਾੜਾ ਤੇ ਸੁਮਿੱਤਰ ਸਿੰਘ ਸੀਕਰੀ ਸ਼ਾਮ ਚੁਰਾਸੀ ਤੋਂ ਪਿਛਲੀ ਵਿਧਾਨ ਸਭਾ ਚੋਣ ਲੜੇ ਸਨ।ਇਸ ਮੌਕੇ ਬੀਐਸਪੀ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਲਿਤਾਂ ਦਾ ਹੱਥ ਛੱਡ ਚੁੱਕੀ ਹੈ ਤੇ ਇਸੇ ਲਈ ਉਨ੍ਹਾਂ ਨੇ ਕਾਂਗਰਸ ਦਾ ਹੱਥ ਫੜਿਆ ਹੈ। ਉਨ੍ਹਾਂ ਕਿਹਾ ਕਿ ਮਾਇਆਵਤੀ ਦਲਿਤਾਂ ਬਾਰੇ ਨਹੀਂ ਸਿਰਫ਼ ਆਪਣੇ ਬਾਰੇ ਸੋਚ ਰਹੀ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …