Breaking News
Home / ਪੰਜਾਬ / ਬਾਬਾ ਰਾਮਦੇਵ ਲਈ ਨਵੀਂ ਮੁਸੀਬਤ

ਬਾਬਾ ਰਾਮਦੇਵ ਲਈ ਨਵੀਂ ਮੁਸੀਬਤ

5ਅਦਾਲਤ ਨੇ 4 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ
ਹੁਸ਼ਿਆਰਪੁਰ/ਬਿਊਰ ਨਿਊਜ਼
ਯੋਗ ਗੁਰੂ ਰਾਮਦੇਵ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਰਾਮਦੇਵ ਖਿਲਾਫ ਵਿਵਾਦਤ ਬਿਆਨ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ 4 ਅਪ੍ਰੈਲ ਨੂੰ ਪੇਸ਼ ਹੋਣ ਦਾ ਹੁਕਮ ਸੁਣਾਇਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 2 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ ਪਰ ਰਾਮਦੇਵ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਸਨ।
ਰਾਮਦੇਵ ਦਾ ਇੱਕ ਪੁਰਾਣਾ ਬਿਆਨ ਉਨ੍ਹਾਂ ਲਈ ਮੁਸੀਬਤ ਬਣਿਆ ਹੋਇਆ ਹੈ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਸੀ। ਗਰੀਬਾਂ ਦੇ ਘਰ ਜਾਣ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਸੀ ਕਿ ਰਾਹੁਲ ਉੱਥੇ ਸੁਹਾਗਰਾਤ ਮਨਾਉਣ ਜਾਂਦੇ ਹਨ। ਇਸ ‘ਤੇ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ ਵਿਚ ਰਾਮਦੇਵ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਰਾਮਦੇਵ ਦੇ ਵਕੀਲਾਂ ਵੱਲੋਂ ਪਾਈ ਪਟੀਸ਼ਨ ਰੱਦ ਕਰਦਿਆਂ ਉਨ੍ਹਾਂ ਨੂੰ 4 ਅਪ੍ਰੈਲ ਨੂੰ ਪੇਸ਼ ਹੋਣ ਲਈ ਹੁਕਮ ਦਿੱਤਾ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …