ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵੱਕਾਰੀ ਤੇ ਅਹਿਮ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜ਼ਮੀਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖ਼ੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾ ਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਬਣਾਈ ਜਾਣ ਵਾਲੀ ਸਕਿਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਂਟ ਹੋਵੇਗੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …