Breaking News
Home / ਪੰਜਾਬ / ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹਦਾਇਤਾਂ ਜਾਰੀ

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹਦਾਇਤਾਂ ਜਾਰੀ

ਸਕੂਲ ‘ਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਦੀ ਵੈਰੀਫਿਕੇਸ਼ਨ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਗੁੜਗਾਓਂ ਦੇ ਸਕੂਲੀ ਬੱਚੇ ਦੀ ਹੱਤਿਆ ਨੂੰ ਗੰਭੀਰਤਾ ਨਾਲ ਲਿਆ ਹੈ। ਕਮਿਸ਼ਨ ਨੇ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਬਾਰੇ ਕਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਸੀ.ਬੀ.ਐਸ.ਈ., ਉੱਚ ਪੁਲਿਸ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ ਤੇ ਵੱਖ-ਵੱਖ ਅਦਾਰਿਆਂ ਨੂੰ ਜਾਰੀ ਪੱਤਰੀ ਕੀਤਾ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਦੱਸਿਆ ਕਿ ਉਪਰੋਕਤ ਧਿਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਕੰਮ ਕਰਨ ਵਾਲੇ ਹਰੇਕ ਅਧਿਆਪਕ, ਅਟੈਂਡੈਂਟ, ਚਪੜਾਸੀ, ਡਰਾਈਵਰ, ਕੰਡਕਟਰ ਤੇ ਹੋਰ ਸਟਾਫ ਦੀ ਭਰਤੀ ਕਰਨ ਤੋਂ ਪਹਿਲਾਂ ਸਾਰਿਆਂ ਦੀ ਪੁਲਿਸ ਕਰੈਕਟਰ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ। ਜਿਹੜੇ ਵਾਹਨਾਂ ‘ਤੇ ਵਿਦਿਆਰਥੀ ਸਕੂਲ ਲੈ ਕੇ ਜਾਂਦੇ ਹਨ, ਉਨ੍ਹਾਂ ਦੇ ਸਟਾਫ ਦੀ ਵੀ ਵੈਰੀਫਿਕੇਸ਼ਨ ਕਰਵਾਈ ਜਾਵੇ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …