ਭਲਕੇ ਹੋਣਗੀਆਂ ਸਿਆਸੀ ਕਾਨਫਰੰਸਾਂ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਜਥੇਦਾਰ ਗਿਆਨੀ ਮੱਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਨਿਰਮਲੇ ਸੰਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ । ਦੇਸ਼ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਹੋਲੇ ਮਹੱਲੇ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੀਆਂ ਹਨ। ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਭਰਵੀਂ ਆਮਦ ਵੇਖਣ ਨੂੰ ਮਿਲ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਸੰਗਤ ਪੈਦਲ, ਸਕੂਟਰ, ਮੋਟਰਸਾਈਕਲ, ਟ੍ਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਜਾ ਰਹੀ ਹੈ। ਸੰਗਤਾਂ ਲਈ ਥਾਂ-ਥਾਂ ਅਤੁੱਟ ਲੰਗਰ ਵਰਤਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਭਲਕੇ 23 ਮਾਰਚ ਨੂੰ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …