8 C
Toronto
Wednesday, May 13, 2026
spot_img
Homeਪੰਜਾਬ'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ

‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ

ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਧੋਖਾ ਕਰਨ ‘ਚ ਇਕ ਦੂਜੇ ਤੋਂ ਅੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕਾਂ ਨਾਲ ਧੋਖੇ ਕਰਨ ਵਿਚ ਇਕ ਦੂਜੇ ਨੂੰ ਮਾਤ ਦਿੱਤੀ ਹੋਈ ਹੈ।ઠ ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸਪੁਰ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਘਰ-ਘਰ ਜਾ ਕੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਸਾਰੇ ਚੋਣ ਵਾਅਦੇ ਯਾਦ ਕਰਵਾਏਗੀ। ਜਿਨ੍ਹਾਂ ਵਾਅਦਿਆਂ ਦੇ ਸਿਰ ‘ਤੇ ਪਹਿਲਾਂ ਭਾਜਪਾ-ਅਕਾਲੀ ਦਲ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਈ ਹੈ।
ਮਾਨ ਨੇ ਕਿਹਾ ਕਿ ਕੇਂਦਰ ਵਿਚ ਮੋਦੀ ਸਰਕਾਰ ਨੇ ਸਾਢੇ 3 ਸਾਲ ਟਪਾ ਲਏ ਹਨ, ਪਰ ਡਾ. ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਤੋਂ ਮੁਕਰ ਗਈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ ਗੁਨਾਹ ਵਿਚ ਅਕਾਲੀ ਦਲ ਬਾਦਲ ਨੇ ਬਰਾਬਰ ਸਾਥ ਦਿੱਤਾ। ਇਸ ਲਈ ਪੰਜਾਬ ਦੇ ਲੋਕ ਬਾਦਲਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਜੇਕਰ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਲਾਗੂ ਹੋ ਜਾਂਦੀਆਂ ਤਾਂ ਅੱਜ ਕਿਸਾਨ ਖੁਦਕੁਸ਼ੀਆਂ ਨਾ ਕਰਦਾ।

RELATED ARTICLES
POPULAR POSTS