16.5 C
Toronto
Saturday, September 19, 2026
spot_img
Homeਪੰਜਾਬਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਦੇ ਕਾਰਜ ਸਾਧਕ ਅਫਸਰ ਨੂੰ...

ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਦੇ ਕਾਰਜ ਸਾਧਕ ਅਫਸਰ ਨੂੰ ਨੌਕਰੀ ਤੋਂ ਹਟਾਇਆ

ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਦੇ ਕਾਰਜ ਸਾਧਕ ਅਫਸਰ ਨੂੰ ਨੌਕਰੀ ਤੋਂ ਹਟਾਇਆਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰਿਆ ਸੀ ਭੁਪਿੰਦਰ ਸਿੰਘ ਸਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਜੇਕਰ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਹੋ ਰਹੀ ਹੈ ਤਾਂ ਇਹ ਹਾਲੇ ਤੱਕ ਨਵਜੋਤ ਸਿੱਧੂ ਹੀ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਹੋਰਾਂ ਕੋਲ ਸਥਾਨਕ ਸਰਕਾਰਾਂ ਦਾ ਵਿਭਾਗ ਹੈ।
ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਤੀ ਹੈ।
ਸਿੱਧੂ ਨੇ ਦੱਸਿਆ ਕਿ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਸੀ ਅਤੇ ਮਾਨਯੋਗ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮੁਅੱਤਲੀ ਅਧੀਨ ਇਸ ਅਧਿਕਾਰੀ ਦੀਆਂ ਸੇਵਾਵਾਂ ਤੁਰੰਤ ਬਰਖਾਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

RELATED ARTICLES
POPULAR POSTS