25.9 C
Toronto
Sunday, July 12, 2026
spot_img
Homeਭਾਰਤਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਭਲਕੇ ਸੁਨੀਲ ਜਾਖੜ ਦੇ ਨਾਮ ਦਾ ਕੀਤਾ ਜਾ ਸਕਦਾ ਹੈ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਸੁਨੀਲ ਜਾਖੜ ਦਾ ਨਾਮ ਤਰਕੀਬਨ ਤੈਅ ਹੋ ਗਿਆ ਹੈ। ਇਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਭਲਕੇ ਬੁੱਧਵਾਰ ਤੱਕ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਚੇਤੇ ਰਹੇ ਕਿ ਗੁਰਦਾਸਪੁਰ ਜ਼ਿਮਨੀ 11 ਅਕਤੂਬਰ ਨੂੰ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਦਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਵਲੋਂ ਅਜੇ ਤਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

 

RELATED ARTICLES
POPULAR POSTS