ਕਿਹਾ, ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਖਹਿਰਾ ਨੇ ਖ਼ੁਦਕੁਸ਼ੀ ਕਰ ਚੁੱਕੇ 116 ਕਿਸਾਨਾਂ ਦਾ ਨਾਮ, ਪਤਾ, ਕਰਜ਼ ਦੇ ਵੇਰਵੇ ਨਾਲ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਕੈਪਟਨ ਸਰਕਾਰ ਬਣਨ ਮਗਰੋਂ ਹੁਣ ਤੱਕ 250 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਚੇਤੇ ਰਹੇ ਕਿ ਕੈਪਟਨ ਨੇ ਲੰਘੇ ਕੱਲ੍ਹ ਕਿਹਾ ਸੀ ਕਿ ਵਿਰੋਧੀ ਧਿਰ ਕਿਸਾਨ ਖੁਦਕੁਸ਼ੀਆਂ ਦਾ ਜਾਣਬੁੱਝ ਕੇ ਸਿਆਸੀਕਰਨ ਕਰ ਰਹੀ ਹੈ। ਇਸ ਦੇ ਜਵਾਬ ਵਿੱਚ ਅੱਜ ਅੰਕੜੇ ਪੇਸ਼ ਕਰਕੇ ਖਹਿਰਾ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।