ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਨੂੰ ਦੱਸਿਆ ਸ਼ਲਾਘਾਯੋਗ ਕਦਮ
ਅੰਮ੍ਰਿਤਸਰ/ਬਿਊਰੋ ਨਿਊਜ਼
ਹੁਣ ਐਮ ਏ ਦੀ ਪੜ੍ਹਾਈ ਵਿਚ ਪਾਕਿਸਤਾਨ ‘ਸ੍ਰੀ ਜਪੁਜੀ ਸਾਹਿਬ’ ਪੜ੍ਹਾਵੇਗਾ। ਪਾਕਿਸਤਾਨ ਸਰਕਾਰ ਨੇ ਐਮ ਏ ਪੰਜਾਬੀ ਵਿਚ ਸ੍ਰੀ ਜਪੁਜੀ ਸਾਹਿਬ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਹੈ। ਇਸ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਲਿਆ ਹੈ। ਇਹ ਦੋਵੇਂ ਕਾਰਜ ਕਰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਇਨ੍ਹਾਂ ਫੈਸਲਿਆਂ ਦਾ ਸਵਾਗਤ ਕੀਤਾ। ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਪਾਕਿਸਤਾਨ ਵਿਚ ਐਮ ਏ ਪੰਜਾਬ ਵਿਚ ਸ੍ਰੀ ਜਪੁਜੀ ਸਾਹਿਬ ਨੂੰ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …