ਜਾਂਚ ਕਮਿਸ਼ਨ ਨੇ ਬਹੁਤੇ ਕੇਸਾਂ ਨੂੰ ਝੂਠਾ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼ੂ
ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸਾਂ ਬਾਰੇ ਆਪਣੀ ਦੂਜੀ ਅੰਤ੍ਰਿਰਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ 47 ਮਾਮਲਿਆਂ ਵਿੱਚ ਸਿਆਸੀ ਬਦਲਾਖੋਰੀ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਇਨ੍ਹਾਂ ਕੇਸਾਂ ਨੂੰ ਝੂਠੇ ਦੱਸਿਆ ਹੈ। ਕਮਿਸ਼ਨ ਨੇ ਇਨ੍ਹਾਂ ਕੇਸਾਂ ਵਿੱਚੋਂ 37 ਵਿੱਚ ਐਫ.ਆਈ.ਆਰਜ਼. ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ ਜਦਕਿ ਚਾਰ ਹੋਰ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਮੁਆਵਜ਼ਾ ਦੇਣ ਦਾ ਸੁਝਾਅ ਦਿੱਤਾ ਹੈ ਜਿਨ੍ਹਾਂ ਨੂੰ ਅਦਾਲਤਾਂ ਨੇ ਬਰੀ ਕੀਤਾ ਹੋਇਆ ਹੈ। ਹੋਰ ਛੇ ਮਾਮਲਿਆਂ ਵਿੱਚ ਕਮਿਸ਼ਨ ਨੇ ਅਦਾਲਤਾਂ ਵਿੱਚ ਚਲਾਨ ਨਾ ਪੇਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …